ਅਮ੍ਰਿਤਸਰ ਦਿਹਾਤੀ ਪੁਲਿਸ ਵਲੋਂ 3 ਵੱਖ-ਵੱਖ ਅਪਰੇਸ਼ਨਾਂ ਵਿੱਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 3 ਗਲੋਕ ਪਿਸਤੌਲ, ਇੱਕ .32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ

 ਅਮ੍ਰਿਤਸਰ ਦਿਹਾਤੀ ਪੁਲਿਸ ਵਲੋਂ 3 ਵੱਖ-ਵੱਖ ਅਪਰੇਸ਼ਨਾਂ ਵਿੱਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 3 ਗਲੋਕ ਪਿਸਤੌਲ, ਇੱਕ .32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ

ਸਕਸ਼ਮ ਪੰਜਾਬ/ਦੀਪਕ ਲਖਨਪਾਲ 

ਅਮ੍ਰਿਤਸਰ : ਅਮ੍ਰਿਤਸਰ ਦਿਹਾਤੀ ਪੁਲਿਸ ਵੱਲੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਪਰਦਾਫਾਸ਼ ਕਰਦਿਆਂ 3 ਵੱਖ-ਵੱਖ ਅਪਰੇਸ਼ਨਾਂ ਵਿੱਚ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 3 ਗਲੋਕ ਪਿਸਤੌਲ, ਇੱਕ .32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਦੇ ਹੋਏ ਪਾਕਿਸਤਾਨ ਸਥਿਤ ਕਾਰਕੁਨਾਂ ਦੇ ਸੰਪਰਕ ਵਿੱਚ ਸਨ। ਹੋਰ ਵੀ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।

ਪੰਜਾਬ ਪੁਲਿਸ, ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਅਤੇ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾ ਕੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕੰਮ ਕਰ ਰਹੀ ਹੈ।

Post a Comment

Previous Post Next Post