ਵੱਡੀ ਸਫਲਤਾ : 5 ਕਿਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ

ਵੱਡੀ ਸਫਲਤਾ : 5 ਕਿਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ 




ਸਕਸ਼ਮ ਪੰਜਾਬ/ਦੀਪਕ ਲਖਨਪਾਲ 

 ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੇ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮੁਲਜ਼ਮ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ਾ ਭੇਜ ਰਹੇ ਸਨ।

ਇਹਨਾਂ ਪਾਸੋਂ 5 ਕਿਲੋ ਹੈਰੋਇਨ ਬਰਾਮਦ ਕਰਕੇ, ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ।

ਪਿਛਲੇ ਤੇ ਅਗਲੇ ਦੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ਿਆਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।

Post a Comment

Previous Post Next Post