ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ
ਸਕਸ਼ਮ ਪੰਜਾਬ/ਕੇਵਲ ਕ੍ਰਿਸ਼ਨ
ਐਸ.ਏ.ਐਸ. ਨਗਰ, 18 ਅਪ੍ਰੈਲ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਅਪ੍ਰੈਲ ਦੇ ਚੌਥੇ ਹਫਤੇ ਜਾਂ ਮਈ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ ਕੀਤਾ ਜਾਵੇਗਾ। ਇਹ ਅਹਿਮ ਜਾਣਕਾਰੀ ਬੋਰਡ ਦੇ ਚੇਅਰਮੈਨ ਡਾ: ਅਮਰਪਾਲ ਸਿੰਘ (ਸੇਵਾ-ਮੁਕਤ) ਨੇ ਸਾਂਝੀ ਕੀਤੀ।
ਚੇਅਰਮੈਨ ਨੇ ਦੱਸਿਆ ਕਿ ਬੋਰਡ ਵੱਲੋਂ ਉੱਤਰ-ਪੱਤਰੀਆਂ ਦੇ ਮੁਲਾਂਕਣ ਦਾ ਕੰਮ ਲਗਭਗ ਮੁਕੰਮਲ ਹੋਣ ਦੇ ਨੇੜੇ ਹੈ। ਉਨ੍ਹਾਂ ਕਿਹਾ ਕਿ 4 ਅਪ੍ਰੈਲ ਨੂੰ ਮੁਲਤਵੀ ਹੋਈਆਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਤੋਂ ਬਾਅਦ ਬੋਰਡ ਹੁਣ ਨਤੀਜੇ ਜਾਰੀ ਕਰਨ ਦੀ ਤਿਆਰੀ ਵਿੱਚ ਹੈ।
Tags
#Punjab
