ਅਮਨਜੋਤ ਸਿੰਘ ਉਰਫ ਜੋਤਾਂ 5 ਕਿਲੋ ਹੈਰੋਇਨ ਸਮੇਤ ਕਾਬੂ

 ਅਮਨਜੋਤ ਸਿੰਘ ਉਰਫ ਜੋਤਾਂ 5 ਕਿਲੋ ਹੈਰੋਇਨ ਸਮੇਤ ਕਾਬੂ 



ਸਕਸ਼ਮ ਪੰਜਾਬ/ਦੀਪਕ ਲਖਨਪਾਲ 

ਅਮ੍ਰਿਤਸਰ : ਤਰਨਤਾਰਨ ਪੁਲਿਸ ਵੱਲੋਂ ਸਰਹੱਦ ਪਾਰੋਂ ਨਾਰਕੋ ਨੈੱਟਵਰਕ 'ਤੇ ਇੱਕ ਵੱਡੀ ਕਾਰਵਾਈ ਕਰਦਿਆਂ, ਝਬਾਲ ਤੋਂ ਨਸ਼ਾ ਤਸਕਰ ਅਮਰਜੋਤ ਸਿੰਘ ਉਰਫ ਜੋਤਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਸੀ ਅਤੇ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਹਿੱਸਾ ਸੀ।

ਤਰਨਤਾਰਨ ਦੇ ਥਾਣਾ ਸਿਟੀ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਅਗਲੇ ਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਸਰਹੱਦ ਪਾਰੋਂ ਨਸ਼ਾ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਨਿਆਂ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ 'ਤੇ ਅਡੋਲ ਹੈ।

Post a Comment

Previous Post Next Post