ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ

 ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ



ਸਕਸ਼ਮ ਪੰਜਾਬ/ਕੇਵਲ ਕ੍ਰਿਸ਼ਨ 

ਜਲੰਧਰ 20 ਅਕਤੂਬਰ - ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਸਿੰਘ ਸਭਾ ਪ੍ਰਬੰਧਕ ਕਮੇਟੀ ਨਿਊ ਸੰਤੋਖਪੁਰਾ, ਜਲੰਧਰ ਅਤੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਪ੍ਰਚਾਰ ਕਮੇਟੀ ਕਿਸ਼ਨਗੜ੍ਹ, ਜਲੰਧਰ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਸਿੰਘ ਸਭਾ ਨਿਊ ਸੰਤੋਖਪੁਰਾ, ਜਲੰਧਰ ਵਿਖੇ 23 ਅਤੇ 24 ਅਕਤੂਬਰ, 2026 (ਦਿਨ ਸ਼ੁੱਕਰਵਾਰ ਅਤੇ ਸ਼ਨੀਵਾਰ) ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਮਨਾਇਆ ਜਾ ਰਿਹਾ ਹੈ। ਜਿਸ ਵਿੱਚ ਸੰਤ ਹਰੀ ਸਿੰਘ ਜੀ ਰੰਧਾਵੇ ਵਾਲੇ, ਭਾਈ ਸ਼ੁਭਦੀਪ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਢਾਡੀ ਜਥਾ ਗਿਆਨੀ ਸਰੂਪ ਸਿੰਘ ਕੰਡਿਆਣਾ, ਭਾਈ ਵਰੁਨਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ, ਬੀਬਾ ਚਰਨਪ੍ਰੀਤ ਕੌਰ ਜੀ, ਭਾਈ ਨਵਪ੍ਰੀਤ ਸਿੰਘ ਜੀ-ਬੀਬੀ ਤਰਨਪ੍ਰੀਤ ਕੌਰ ਜੀ, ਭਾਈ ਜਗਦੀਸ਼ ਸਿੰਘ ਜੀ ਵਿਦਿਆਰਥੀ ਦਮਦਮੀ ਟਕਸਾਲ ਆਪਣੀ ਹਾਜ਼ਰੀ ਲਗਵਾਉਣਗੇ। ਸਟੇਜ ਸਕੱਤਰ ਭਾਈ ਹਰਵਿੰਦਰ ਸਿੰਘ ਵੀਰ ਜੀ ਜਲੰਧਰ ਵਾਲੇ ਕਰਨਗੇ।

ਸਮੂਹ ਸਾਧ ਸੰਗਤ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਪਰਿਵਾਰਾਂ ਸਮੇਤ ਹਾਜ਼ਰੀ ਭਰ ਕੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। 24 ਅਕਤੂਬਰ ਸ਼ਨੀਵਾਰ ਨੂੰ ਸਵੇਰੇ 11 ਵਜੇ ਅੰਮ੍ਰਿਤ ਛਕਾਇਆ ਜਾਵੇਗਾ। ਜਿਨ੍ਹਾਂ ਨੇ ਵੀ ਅੰਮ੍ਰਿਤ ਛਕਣਾ ਹੋਵੇ, ਉਨ੍ਹਾਂ ਨੂੰ ਬੇਨਤੀ ਹੈ ਕਿ ਆਪਣਾ ਨਾਮ ਲਿਖਵਾ ਕੇ ਸਮੇਂ ਸਿਰ ਪਹੁੰਚਣ ਦੀ ਕ੍ਰਿਪਾਲਤਾ ਕਰਨ ਜੀ। ਇਸ ਪ੍ਰੋਗਰਾਮ ਵਿੱਚ ਜੋੜਿਆਂ ਦੀ ਸੇਵਾ ਗੁਰਮੁੱਖ ਸੇਵਾ ਦਲ, ਜਲ ਦੀ ਸੇਵਾ ਭਾਈ ਘਨ੍ਹਈਆ ਜੀ ਸੇਵਕ ਦਲ, ਪਾਰਕਿੰਗ ਦੀ ਸੇਵਾ ਸਮਾਜ ਸੁਧਾਰ ਸੇਵਾ ਸੁਸਾਇਟੀ ਕਾਲਾ ਬੱਕਰਾ, ਲੰਗਰ ਵਰਤਾਉਣ ਦੀ ਸੇਵਾ ਅਕਾਲ ਸਹਾਇ ਸੇਵਾ ਸੁਸਾਇਟੀ ਨਿਊ ਸੰਤੋਖਪੁਰਾ ਵਲੋਂ ਕੀਤੀ ਜਾਵੇਗੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।

ਪ੍ਰਬੰਧਕ ਕਮੇਟੀ ਵਿੱਚ ਅਜੀਤ ਸਿੰਘ ਬਿੱਟੂ, ਜਸਵਿੰਦਰ ਸਿੰਘ ਜੀ ਵਿਰਕ, ਅਮਰਜੀਤ ਸਿੰਘ ਚੀਮਾ, ਭਾਈ ਮੰਗਲ ਸਿੰਘ ਜੀ, ਭਾਈ ਹਰਜੀਤ ਸਿੰਘ ਗਰਚਾ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਕੁਲਵੰਤ ਸਿੰਘ ਜੀ ਨੇ ਸੰਗਤਾਂ ਨੂੰ ਬੇਨਤੀ ਕੀਤੀ ਹੈ ਕਿ ਸਮੇਂ ਸਿਰ ਪੁੱਜ ਕੇ ਗੁਰਮਤਿ ਸਮਾਗਮ ਦਾ ਆਨੰਦ ਮਾਣੋ।

Post a Comment

Previous Post Next Post